ਡੇਰਾ ਸਿਰਸਾ ਮੁਖੀ ਨੂੰ ਨਿਯਮਾਂ ਅਨੁਸਾਰ ਪੈਰੋਲ ਮਿਲੀ : ਭਾਜਪਾ ਐਮ.ਪੀ.
ਸੰਜੀਵ ਸੂਦ
- ਪ੍ਰੈਸ ਕਾਨਫਰੰਸ ਦੌਰਾਨ ਕੇਂਦਰੀ ਬਜਟ ਦੀਆਂ ਪ੍ਰਾਪਤੀਆਂ ਗਿਣਾਈਆਂ ਗਈਆਂ
ਲੁਧਿਆਣਾ 5 ਫਰਵਰੀ 2023 - ਹਰਿਆਣਾ ਦੇ ਸਿਰਸਾ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੋਰ ਕੈਦੀਆਂ ਵਾਂਗ ਕਾਨੂੰਨ ਤਹਿਤ ਪੈਰੋਲ ਦਿੱਤੀ ਗਈ ਹੈ। ਉਹ ਅੱਜ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿੱਚ ਬਜਟ 'ਤੇ ਚਰਚਾ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਪੰਜਾਬ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਦੇ ਵਿਰੋਧ 'ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਜਪਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਕਾਨੂੰਨ ਤਹਿਤ ਪੈਰੋਲ ਦਿੱਤੀ ਗਈ ਹੈ, ਜੋ ਕਿ ਬਾਕੀਆਂ ਵਾਂਗ ਹੀ ਹੈ। ਗੌਤਮ ਅਡਾਨੀ 'ਤੇ ਜੇਪੀਸੀ ਬਣਾਉਣ ਦੀ ਵਿਰੋਧੀ ਧਿਰ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਇਸ ਦੀ ਕੋਈ ਲੋੜ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕੇਂਦਰੀ ਬਜਟ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਇਸ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਸਾਧਿਆ।