ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਹਿਮਾਚਲ ਦੇ ਮੁੱਖ ਮੰਤਰੀ
ਚੰਡੀਗੜ੍ਹ, 29 ਮਾਰਚ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 9 ਵਜੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਮਿਲਣਗੇ।ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ’ਤੇ ਇਹ ਮੁਲਾਕਾਤ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।