MC ਚੋਣਾਂ 'ਤੇ ਪੰਜਾਬ ਨੂੰ ਅੰਸ਼ਕ ਰਾਹਤ; ਸੁਪਰੀਮ ਕੋਰਟ ਵੱਲੋਂ ਨਗਰ ਨਿਗਮ/ MC ਚੋਣਾਂ 8 ਹਫ਼ਤਿਆਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 11 ਨਵੰਬਰ, 2024: ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਅੱਜ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਅੰਸ਼ਕ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਪੰਜਾਬ ਰਾਜ ਨੂੰ MC ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਨੋਟੀਫਾਈ ਕਰਨ ਦੇ ਨਿਰਦੇਸ਼ ਨੂੰ ਬਰਕਰਾਰ ਰੱਖਿਆ, ਪਰ ਕੁਝ ਰਾਹਤ ਦਿੰਦਿਆਂ ਹਦਾਇਤ ਕੀਤੀ ਕਿ ਚੋਣਾਂ 2 ਹਫਤਿਆਂ ਦੇ ਅੰਦਰ-ਅੰਦਰ ਨੋਟੀਫਾਈ ਕੀਤੀਆਂ ਜਾਣ ਅਤੇ ਉਸ ਤੋਂ ਬਾਅਦ 8 ਹਫਤਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਏ ਜਾਣ
ਰਾਜ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਹਫ਼ਤੇ ਵਿੱਚ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਪਰ ਅੱਜ ਸੁਪਰੀਮ ਕੋਰਟ ਨੇ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ( Source Live Law )