ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੇ ਗੁਰਬਾਣੀ ਦੀ ਬੇਅਦਬੀ ’ਤੇ ਸਿੰਘ ਸਾਹਿਬਾਨ ਨੂੰ ਘੇਰਿਆ, ਕਹੀ ਵੱਡੀ ਗੱਲ
ਚੰਡੀਗੜ੍ਹ, 4 ਦਸੰਬਰ, 2024: ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੇ ਅਕਾਲੀ ਆਗੂਆਂ ਵੱਲੋਂ ਟਾਇਲਟ ਸਾਫ ਕਰਨ ਦੀ ਸੇਵਾ ਕਰਨ ਮੌਕੇ ਗਲਾਂ ਵਿਚ ਗੁਰਬਾਣੀ ਦੀਆਂ ਤੁਕਾਂ ਪਾਉਣ ਨਾਲ ਗੁਰਬਾਣੀ ਦੀ ਹੋਈ ਬੇਅਦਬੀ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਜਥੇਦਾਰ ਸਾਹਿਬਾਨ ਨੂੰ ਆਪਣੀ ਇਸ ਬਜ਼ਰ ਗਲਤੀ ਲਈ ਪਸ਼ਚਾਤਾਪ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗੁਰਬਾਣੀ ਦੀ ਬਹੁਤ ਵੱਡੀ ਬੇਅਦਬੀ ਹੋਈ ਹੈ ਜਿਸ ਲਈ ਸ੍ਰੀ ਆਖੰਡ ਪਾਠ ਸਾਹਿਬ ਵੀ ਰਖਵਾਇਆ ਜਾਣਾ ਚਾਹੀਦਾ ਹੈ।