ਜਥੇਦਾਰ ਅਕਾਲ ਤਖਤ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 4 ਦਸੰਬਰ, 2024: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਹੋਣ ਦੀ ਨਿਖੇਧੀ ਕੀਤੀ ਹੈ।
ਜਥੇਦਾਰ ਨੇ ਨਾਲ ਹੀ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਇਸ ਹਮਲੇ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।