ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਅਫਸਲ ਕਰਨ ’ਤੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ
ਚੰਡੀਗੜ੍ਹ, 4 ਦਸੰਬਰ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਅਸਫਲ ਬਣਾਉਣ ’ਤੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ।
ਉਹਨਾਂ ਟਵੀਟ ਕਰ ਕੇ ਲਿਖਿਆ ਹੈ, ’’ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।’’