ਕੈਬਨਿਟ ਮੰਤਰੀ ਖੁੱਡੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਕੇਂਦਰ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਅੱਖੋਂ ਪਰੋਖੇ ਇਸੇ ਲਈ ਕਿਸਾਨ ਪੈਦਲ ਦਿੱਲੀ ਜਾਣ ਨੂੰ ਹੋਏ ਮਜਬੂਰ - ਗੁਰਮੀਤ ਸਿੰਘ ਖੁੱਡੀਆਂ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 5 ਦਸੰਬਰ 2024- ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਪਹੁੰਚੀਆਂ ਮੱਥਾ ਟੇਕਦੀਆਂ ਹਨ ਉੱਥੇ ਹੀ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਅਸੀਸਾਂ ਵੀ ਲਈਆਂ ਇਸ ਦੇ ਨਾਲ ਹੀ ਬੋਲਦੇ ਹੋਏ ਓਹਨਾ ਕਿਹਾ ਕਿ 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ 'ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।