ਬੇਅਦਬੀ ਮਾਮਲਾ: AAP ਵਿਧਾਇਕ ਦੀ ਸਜ਼ਾ ਹਾਈਕੋਰਟ ਵੱਲੋਂ ਸਸਪੈਂਡ
ਚੰਡੀਗੜ੍ਹ, 5 ਦਸੰਬਰ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦੀ 2016 ਦੀ ਬੇਅਦਬੀ ਮਾਮਲੇ ਵਿੱਚ ਸਜ਼ਾ ਮੁਅੱਤਲ ਕਰ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦੀ ਸਾਲ 2016 ਦੀ ਬੇਅਦਬੀ ਮਾਮਲੇ ਵਿੱਚ ਸਜ਼ਾ ਮੁਅੱਤਲ ਕਰ ਦਿੱਤੀ ਹੈ। 29 ਨਵੰਬਰ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਯਾਦਵ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਹੁਣ ਜਸਟਿਸ ਮਹਾਬੀਰ ਸਿੰਘ ਸਿੰਧੂ ਦੀ ਹਾਈ ਕੋਰਟ ਦੇ ਬੈਂਚ ਨੇ ਹੇਠਲੀ ਅਦਾਲਤ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਤੋਂ ਰਿਕਾਰਡ ਵੀ ਮੰਗਿਆ।