ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ, ਧਾਰਾ 163 ਲਾਗੂ
ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਪੁਲਿਸ ਇਸ ਸਬੰਧੀ ਅਲਰਟ 'ਤੇ ਹੈ। ਸ਼ੰਭੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਨਵੀਂ ਬੈਰੀਕੇਡਿੰਗ ਕੀਤੀ ਗਈ ਹੈ। ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ।
ਅੰਬਾਲਾ ਜ਼ਿਲ੍ਹੇ ਅਤੇ ਖਨੌਰੀ ਸਰਹੱਦ 'ਤੇ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ 'ਚ ਜੇਕਰ ਇੱਥੇ 5 ਜਾਂ 5 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।