ਇੰਟਰਨੈੱਟ ਸੇਵਾਵਾਂ 'ਤੇ ਲਾਈ ਪਾਬੰਦੀ, ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ
ਚੰਡੀਗੜ੍ਹ, 6 ਦਸੰਬਰ 2024- ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਅੰਬਾਲਾ ਜ਼ਿਲ੍ਹੇ ਵਿੱਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਲਿਆ ਹੈ।
