ਸੁਖਬੀਰ ਸਿੰਘ ਬਾਦਲ ਨਾਲ ਸੇਵਾ ਕਰਦੇ ਨਜ਼ਰ ਆਏ ਸਿਕੰਦਰ ਸਿੰਘ ਮਲੂਕਾ
ਸ੍ਰੀ ਫਤਿਹਗੜ੍ਹ ਸਾਹਿਬ, 8 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਤਾਰ ਦੂਜੇ ਦਿਨ ਸੇਵਾ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਧਾਰ ਲਹਿਰ ਦੇ ਵੱਡੇ ਆਗੂ ਸਿਕੰਦਰ ਸਿੰਘ ਮਲੂਕਾ ਸੁਖਬੀਰ ਬਾਦਲ ਦੇ ਨਾਲ ਨਜ਼ਰ ਆਏ ਹਨ। ਪਹਿਲਾਂ ਜਦੋਂ ਸੁਖਬੀਰ ਬਾਦਲ ਬਰਛਾ ਲੈ ਕੇ ਖੜ੍ਹੇ ਸਨ ਤਾਂ ਮਲੂਕਾ ਉਹਨਾਂ ਦੇ ਪਿੱਛੇ ਖੜ੍ਹੇ ਸਨ ਤੇ ਬਾਅਦ ਵਿਚ ਭਾਂਡੇ ਮਾਂਜਣ ਦੀ ਸੇਵਾ ਕਰਨ ਵੇਲੇ ਡਾ. ਦਲਜੀਤ ਸਿੰਘ ਚੀਮਾ, ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਇਕੱਠਿਆਂ ਸੇਵਾ ਕਰਦੇ ਨਜ਼ਰ ਆਏ।