IAS ਹਰਜਿੰਦਰ ਸਿੰਘ ਨੇ ADC (ਜ) ਦਾ ਅਹੁਦਾ ਸੰਭਾਲਿਆ
ਰੋਹਿਤ ਗੁਪਤਾ 
ਗੁਰਦਾਸਪੁਰ, 9 ਦਸੰਬਰ 2024- 2020 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਰਜਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸ੍ਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਜ਼ਿਲ੍ਹੇ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ। 
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜ੍ਹਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ।  ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ।