ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਪੰਚਾਇਤ ਚੋਣਾਂ ਲਈ ਭਾਜਪਾ ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖਲ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,12 ਦਸੰਬਰ 2024 - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀਆਂ ਖੇਮਕਰਨ ਅਤੇ ਭਿੱਖੀਵਿੰਡ ਨਗਰ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਉਮੀਦਵਾਰਾਂ ਵੱਲੋਂ ਰਿਟਰਨਿੰਗ ਅਫਸਰ ਨੂੰ ਨਾਮਜ਼ਦਗੀ ਪੱਤਰ ਜ਼ਮਾਂ ਕਰਵਾਏ ਕਰਵਾਏ ਗਏ।ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਨਗਰ ਪੰਚਾਇਤ ਖੇਮਕਰਨ ਦੀਆਂ 13 ਵਾਰਡਾਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਵਾਰਡ ਨੰਬਰ 13 ਉੱਪਰ ਹੋਣ ਜਾ ਰਹੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਤੋਂ ਹੀ ਨਾਮਜਦਗੀਆਂ ਪੱਤਰ ਭਰਕੇ ਸਮੁੱਚੀਆਂ ਟੀਮਾਂ ਨਾਲ ਡੋਰ ਟੂ ਡੋਰ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਫਲ ਭਾਜਪਾ ਸਰਕਾਰ ਦੀਆਂ ਨੀਤੀਆਂ ਬਾਰੇ ਖੁੱਲ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ,ਜਿਸ ਦਾ ਲੋਕਾਂ ਵੱਲੋਂ ਭਾਰੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਹਰਜੀਤ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਲੋਕਾਂ ਦੀ ਹਰਮਨ ਪਿਆਰੀ ਸਾਬਤ ਹੋ ਰਹੀ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਜਿੱਥੇ ਸਮੁੱਚੇ ਦੇਸ਼ ਵਿੱਚ ਲੋਕਾਂ ਦਾ ਪਿਆਰ ਕਬੂਲ ਰਹੀ ਹੈ ਉਥੇ ਹੀ ਪੰਜਾਬ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਵੀ ਜਿੱਤ ਦੇ ਝੰਡੇ ਗੱਡੇਗੀ।ਇਸੇ ਤਹਿਤ ਹੀ ਜ਼ਿਲ੍ਹਾ ਤਰਨਤਾਰਨ ਦੀਆਂ ਦੋਵੇਂ ਨਗਰ ਪੰਚਾਇਤਾਂ ਜਿੱਤ ਕੇ ਭਾਜਪਾ ਦੀ ਝੋਲੀ ਵਿੱਚ ਪਾਈਆਂ ਜਾਣਗੀਆਂ।
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਬਾਅਦ ਪਾਰਟੀ ਆਗੂਆਂ ਨਾਲ ਚੋਣ ਪ੍ਰਚਾਰ ਅਤੇ ਚੋਣ ਪ੍ਰੀਕਿਰਿਆ ਬਾਰੇ ਖੁੱਲ ਕੇ ਵਿਚਾਰ ਸਾਂਝੇ ਕੀਤੇ ਅਤੇ ਵੱਖ ਵੱਖ ਵਾਰਡਾਂ ਵਿੱਚ ਜ਼ਿਲ੍ਹੇ ਦੇ ਆਗੂਆਂ ਦੀਆਂ ਚੋਣ ਡਿਊਟੀਆਂ ਵੀ ਲਗਾਈਆਂ ਗਈਆਂ। ਮੀਟਿੰਗ ਮੌਕੇ ਸਾਰੇ ਹੀ ਪਾਰਟੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਸਮੁੱਚੀ ਜ਼ਿਲ੍ਹਾ ਟੀਮ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਪਾਰਟੀ ਦੀ ਮਜਬੂਤੀ ਅਤੇ ਪ੍ਰਚਾਰ ਲਈ ਪੂਰੀ ਤਰ੍ਹਾਂ ਡਟ ਕੇ ਰਾਤ ਦਿਨ ਮਿਹਨਤ ਕਰਨਗੇ ਅਤੇ ਸਾਰੀਆਂ ਹੀ ਵਾਰਡਾਂ ਤੋਂ ਜਿੱਤ ਪ੍ਰਾਪਤ ਕੀਤੀ ਜਾਵੇਗੀ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਤੇ ਸਹਿ ਪ੍ਰਭਾਰੀ ਅਨੂਪ ਸਿੰਘ ਭੁੱਲਰ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਡਾ.ਰਿਤੇਸ ਚੋਪੜਾ,ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ,ਕਿਸਾਨ ਮੋਰਚਾ ਕੋਰ ਕਮੇਟੀ ਸੂਬਾ ਆਗੂ ਸਿਤਾਰਾ ਸਿੰਘ ਡਲੀਰੀ,ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸੀਨੀਅਰ ਆਗੂ ਰਾਜ ਕੁਮਾਰ ਚੋਪੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਪ੍ਰਦੀਪ ਮਨਚੰਦਾ,ਪਵਨ ਪੁਰੀ,ਲਵ ਧਵਨ,ਗੋਰਖਾ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਰੀਟਾ ਰਾਣੀ,ਜੀਨਤ,ਗੁਰਭੇਜ ਸਿੰਘ, ਮਨਦੀਪ,ਜਤਿੰਦਰ ਸਿੰਘ,ਜਸਵਿੰਦਰ ਰਾਣੀ,ਦਲਬੀਰ ਸਿੰਘ,ਅਮੀਸ਼ਾ ਕੌਰ,ਗੁਰਮੇਲ ਸਿੰਘ, ਸ਼ੀਰੋ,ਰਾਜ ਗੁਸੈਨ,ਚੰਦਨ ਸਿੰਘ,ਅਮਰਜੀਤ ਕੌਰ,ਦਰਬਾਰਾ ਸਿੰਘ ਅਤੇ ਦੋਵੇਂ ਨਗਰ ਪੰਚਾਇਤਾਂ ਦੇ ਦਰਜਨਾਂ ਪਾਰਟੀ ਆਗੂ ਮੌਜੂਦ ਸਨ।