ਭਾਜਪਾ ਨੇ ਹਰਿਆਣਾ ਦੀ ਰਾਜ ਸਭਾ ਸੀਟ ਜਿੱਤੀ: ਰੇਖਾ ਸ਼ਰਮਾ ਬਿਨਾਂ ਵਿਰੋਧ ਚੁਣੀ ਗਈ, ਕਾਂਗਰਸ ਨੇ ਉਮੀਦਵਾਰ ਨਹੀਂ ਖੜ੍ਹਾ ਕੀਤਾ
ਚੰਡੀਗੜ੍ਹ, 13 ਦਸੰਬਰ 2024 - ਹਰਿਆਣਾ ਤੋਂ ਭਾਜਪਾ ਉਮੀਦਵਾਰ ਰੇਖਾ ਸ਼ਰਮਾ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੀ ਗਈ ਹੈ। ਉਨ੍ਹਾਂ ਖਿਲਾਫ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਸੀ। ਅੱਜ (13 ਦਸੰਬਰ) ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਉਨ੍ਹਾਂ ਦਾ ਕਾਰਜਕਾਲ 2028 ਤੱਕ ਰਹੇਗਾ।
ਇਸ ਦੌਰਾਨ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਮੌਜੂਦ ਸਨ। ਰਿਟਰਨਿੰਗ ਅਫ਼ਸਰ ਆਈਏਐਸ ਅਸ਼ੋਕ ਕੁਮਾਰ ਮੀਨਾ ਨੇ ਰੇਖਾ ਸ਼ਰਮਾ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੀ ਚੇਅਰਪਰਸਨ ਰੇਖਾ ਸ਼ਰਮਾ ਨੂੰ ਰਾਜ ਸਭਾ ਉਮੀਦਵਾਰ ਬਣਾਇਆ ਸੀ।