ਲਖਵਿੰਦਰ ਸਿੰਘ ਸਾਧਾਂਪੁਰ ਬੀਕੇਯੂ ਉਗਰਾਹਾਂ ਵਿੱਚ ਹੋਏ ਸ਼ਾਮਲ
ਮਲਕੀਤ ਸਿੰਘ ਮਲਕਪੁਰ
ਲਾਲੜੂ 21 ਦਸੰਬਰ 2024: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮੋਹਾਲੀ ਦੀ ਮੀਟਿੰਗ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਪਿੰਡ ਸਾਧਾਪੁਰ ਵਿਖੇ ਹੋਈ। ਇਸ ਮੌਕੇ ਸ. ਲਖਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਖੀ ਸਾਧਾਂਪੁਰ ਆਪਣੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਭਾਕਿਯੂ ਉਗਰਾਹਾਂ ਜਥੇਬੰਦੀ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਲਖਵਿੰਦਰ ਸਿੰਘ ਸਾਂਧਪੁਰ ਨੇ ਕਿਹਾ ਕਿ ਉਹ ਭਾਕਿਯੂ ਉਗਰਾਹਾਂ ਦੀਆਂ ਕਿਸਾਨ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ, ਜਿਸ ਦੇ ਚਲਦਿਆਂ ਅੱਜ ਉਹ ਉਗਰਾਹਾਂ ਜਥੇਬੰਦੀ ਵਿੱਚ ਸਾਮਿਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਜਥੇਬੰਦੀ ਦਾ ਸਾਥ ਦੇਣਗੇ। ਇਸ ਮੌਕੇ ਕਿਸਾਨ ਆਗੂ ਗੁਰਭਜਨ ਸਿੰਘ ਧਰਮਗੜ੍ਹ, ਜਸਵੰਤ ਸਿੰਘ ਕੁਰਲੀ, ਕਰਨੈਲ ਸਿੰਘ, ਸ਼ੀਸ਼ ਰਾਮ ਨੰਬਰਦਾਰ, ਜਵਾਲਾ ਸਿੰਘ,ਗੁਰਸੇਵਕ ਸਿੰਘ, ਧਰਵਿੰਦਰ ਸਿੰਘ ਜੋਲਾ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਜੋਧ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।