← ਪਿਛੇ ਪਰਤੋ
ਮੋਹਾਲੀ 'ਚ ਡਿੱਗੀ ਇਮਾਰਤ ਮਾਮਲੇ ਵਿਚ ਮਾਲਕਾਂ ਵਿਰੁਧ ਪਰਚਾ ਦਰਜ ਮੋਹਾਲੀ : ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਪੂਰੀ ਰਾਤ ਜਾਰੀ ਰਹੇ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਸੀ, ਇਸ ਲਈ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਦ੍ਰਿਸ਼ਟੀ ਵਰਮਾ (20) ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਥੀਓਗ ਦੇ ਰਹਿਣ ਵਾਲੇ ਮਰਹੂਮ ਭਗਤ ਵਰਮਾ ਦੀ ਬੇਟੀ ਸੀ। ਇਸ ਤੋਂ ਇਲਾਵਾ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਸ਼ਨੀਵਾਰ ਰਾਤ ਥਾਣਾ ਸੋਹਾਣਾ ਵਿਖੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਦੇ ਖਿਲਾਫ ਬੀ.ਐਨ.ਐਸ ਦੀ ਧਾਰਾ 105 ਤਹਿਤ ਮਾਮਲਾ ਦਰਜ ਕਰ ਲਿਆ ਹੈ।
Total Responses : 457