ਜ਼ਿਲ੍ਹੇ ਦੇ 70 ਸਾਲ ਤੋਂ ਵੱਧ ਉਮਰ ਦੇ ਲੋਕ 5 ਲੱਖ ਤੱਕ ਕਰਵਾ ਸਕਦੇ ਹਨ ਮੁਫ਼ਤ ਇਲਾਜ਼
ਹੁਣ ਤੱਕ ਜਿਲ੍ਹੇ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ 1121 ਕਾਰਡ ਬਨਾਏ ਗਏ: ਡਾ ਐਰਿਕ
ਸਿਹਤ ਵਿਭਾਗ ਫਾਜਿਲਕਾ ਵੱਲੋਂ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣਾ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਕਾਰਡ ਬਣਉਣ ਦੀ ਅਪੀਲ
ਫਾਜਿਲਕਾ 26 ਦਸੰਬਰ 2024………
ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਕਰਵਾਉਣ ਦੇ ਨਾਲ ਨਾਲ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਤੱਕ ਦਾ ਮੁਫ਼ਤ ਇਲਾਜ ਮੰਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਐਰਿਕ ਨੇ ਦੱਸਿਆ ਕਿ ਸਰਕਾਰ ਪਹਿਲਾਂ ਹੀ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਵੱਖ ਵੱਖ ਕੈਟਾਗਿਰੀਆਂ ਨੂੰ 5 ਲੱਖ ਤੱਕ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾ ਰਹੀ ਹੈ। ਹੁਣ ਪਿਛਲੇ ਕੁਝ ਸਮੇਂ ਤੋਂ ਸਰਕਾਰ ਵੱਲੋਂ ਹਰੇਕ ਕੈਟਾਗਰੀ ਦੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰ ਦਾ ਬਜੁਰਗਾਂ ਲਈ ਬਹੁਤ ਵਧੀਆਂ ਉਪਰਾਲਾ ਹੈ। ਇਸ ਯੋਜਨਾ ਦੀ ਸਾਰੇ ਪੰਜਾਬ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਹੁਣ 70 ਸਾਲਾਂ ਤੋਂ ਉਪਰ ਬਜ਼ੁਰਗ ਆਪਣਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ। ਇਸ ਯੋਜਨਾ ਅਧੀਨ ਜਿਲ੍ਹਾ ਫਾਜਿਲਕਾ ਵਿੱਚ ਹੁਣ ਤੱਕ 1121 ਵਿਅਕਤੀਆਂ ਦੇ ਕਾਰਡ ਬਣਾਏ ਜਾ ਚੁੱਕੇ ਹਨ ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਤੋਂ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ। ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ 70 ਸਾਲ ਤੋਂ ਉਪਰ ਦੇ ਬਜ਼ੁਰਗਾਂ ਦਾ ਆਪਣਾ ਆਧਾਰ ਕਾਰਡ ਲਿਜਾ ਕੇ ਸਿਵਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਆਯੂਸ਼ਮਾਨ ਕਾਰਡ ਬਣਵਾ ਸਕਦੇ ਹਨ।