← ਪਿਛੇ ਪਰਤੋ
ਦੇਸ਼ ਸੰਵਿਧਾਨ ਨਾਲ ਚੱਲੇਗਾ ਭਾਜਪਾ ਦੇ ਵਿਧਾਨ ਨਾਲ ਨਹੀਂ -- ਸੁਖਜਿੰਦਰ ਸਿੰਘ ਰੰਧਾਵਾ
ਕਿਸਨ ਚੰਦਰ
ਗੁਰਦਾਸਪੁਰ , 26 ਦਸੰਬਰ 2024 : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਗਏ ਸਵਿਧਾਨ ਮੁਤਾਬਕ ਚੱਲੇਗਾ ਨਾ ਕਿ ਭਾਜਪਾ ਦੇ ਵਿਧਾਨ ਮੁਤਾਬਕ। ਆਪਣੇ ਬਮਿਆਲ ਦੌਰੇ ਦੌਰਾਨ ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਖਿਲਾਫ ਕੀਤੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅੱਜ ਅਸੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਗਏ ਸਵਿਧਾਨ ਅਨੁਸਾਰ ਹੀ ਸੰਵਿਧਾਨਿਕ ਅਤੇ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਹਾਂ ਉਹਨਾਂ ਦੇਸ਼ ਵਾਸੀਆਂ ਨੂੰ ਭਾਰਤ ਦੇ ਸੰਵਿਧਾਨ ਤੇ ਡੱਟ ਕਿ ਪਹਿਰਾ ਦੇਣ ਲਈ ਆਖਿਆ ਤਾਂ ਕਿ ਭਾਜਪਾ ਜਾਂ ਉਸਦੇ ਸਹਿਯੋਗੀ ਦਲ ਭਾਰਤ ਦੇ ਸੰਵਿਧਾਨ ਨਾਲ ਕੋਈ ਛੇੜਛਾੜ ਨਾ ਕਰ ਸੱਕਣ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 464