← ਪਿਛੇ ਪਰਤੋ
ਐਡਵੋਕੇਟ ਧਾਮੀ ਵੱਲੋਂ ਗਿਆਨੀ ਗੁਰਮੁੱਖ ਸਿੰਘ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਅੰਮ੍ਰਿਤਸਰ, 28 ਦਸੰਬਰ 2024- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਿਆਨੀ ਗੁਰਮੁੱਖ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਗਿਆਨੀ ਗੁਰਮੁੱਖ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਬਲਵਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Total Responses : 59