ਅੰਮ੍ਰਿਤਸਰ: ਡਰੋਨ ਦੇ ਰਾਹੀਂ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਤੇ ਰੱਖੀ ਪੈਣੀ ਨਜ਼ਰ
ਥਾਣਾ ਗੇਟ ਹਕੀਮਾ ਅਧੀਨ ਛਾਪੇਮਾਰੀ ਦੌਰਾਨ ਪੁਲਿਸ ਨੇ 108 ਗੱੱਟੂ ਕੀਤੇ ਬਰਾਮਦ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 29 ਦਸੰਬਰ 2024- ਲੋਹੜੀ ਦੇ ਸੀਜ਼ਨ ਤੋਂ ਪਹਿਲਾਂ ਬਹੁਤ ਸਾਰੇ ਲੋਕ ਪਤੰਗਬਾਜ਼ੀ ਕਰਨ ਦੇ ਸ਼ੌਕੀਨ ਹੁੰਦੇ ਹਨ ਲੇਕਿਨ ਕੁਝ ਲੋਕ ਚਾਈਨਾ ਡੋਰ ਦੇ ਨਾਲ ਪਤੰਗਬਾਜ਼ੀ ਕਰਦੇ ਹਨ ਜਿਸ ਨਾਲ ਕਿ ਹਰ ਇੱਕ ਦੀ ਜਾਨ ਨੂੰ ਖਤਰਾ ਬਣਿਆ ਹੁੰਦਾ ਹੈ। ਅਤੇ ਹੁਣ ਚਾਈਨਾ ਡੋਰ ਦੇ ਉੱਪਰ ਵੀ ਸਰਕਾਰ ਵੱਲੋਂ ਬੈਨ ਲਗਾਇਆ ਹੋਇਆ ਹੈ। ਲੇਕਿਨ ਹਜੇ ਵੀ ਚਾਈਨਾ ਡੋਰ ਕਈ ਥਾਵਾਂ ਤੇ ਧੜੱਲੇ ਨਾਲ ਵਿਕਦੀ ਦਿਖਾਈ ਦੇ ਰਹੀ। ਜਿਸ ਦੇ ਚਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਹੁਣ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖਤੀ ਦਿਖਾਈ ਜਾ ਰਹੀ ਹੈ। ਅਤੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਦੇ ਉੱਪਰ ਅੰਮ੍ਰਿਤਸਰ ਪੁਲਿਸ ਨੇ ਡਰੋਨ ਦੇ ਰਾਹੀ ਆਪਣੀ ਪੈਣੀ ਨਜ਼ਰ ਬਣਾ ਕੇ ਰੱਖੀ ਹੋਈ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਸੈਂਟਰਲ ਹਲਕੇ ਦੇ ਵਿੱਚ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਸਰਚ ਅਭਿਆਨ ਚਲਾਏ ਗਏ ਅਤੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਖਿਲਾਫ ਸਖਤੀ ਦਿਖਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੈਂਟਰਲ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤੀ ਦਿਖਾਈ ਜਾ ਰਹੀ ਹੈ ਅਤੇ ਜੋ ਬੱਚੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਹਨ ਉਹਨਾਂ ਨੂੰ ਵਾਰਨਿੰਗ ਦੇ ਕੇ ਛੱਡਿਆ ਜਾ ਰਿਹਾ। ਅਤੇ ਇਸ ਤੁਰੰਤ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਵੀ 108 ਗੱਟੂ ਬਰਾਮਦ ਕੀਤੇ ਹਨ ਅਤੇ ਫਿਲਹਾਲ ਪੁਲਿਸ ਨੇ 108 ਗੱਟੂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਅਤੇ ਜੋ ਬੱਚੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਚੇਤਾਵਨੀ ਦੇ ਕੇ ਬੱਚਿਆਂ ਨੂੰ ਛੱਡਿਆ ਜਾ ਰਿਹਾ।
ਜ਼ਿਕਰ ਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਪਾਬੰਦੀ ਲਗਾਈ ਹੋਈ ਹੈ। ਲੇਕਿਨ ਆਏ ਸਾਲ ਹੀ ਚਾਈਨਾ ਡੋਰ ਧੜੱਲੇ ਨਾਲ ਵਿਕਦੀ ਦਿਖਾਈ ਦਿੰਦੀ ਹੈ। ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਸਾਲ ਹੀ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈਆਂ ਵੀ ਕੀਤੀਆਂ ਜਾਂਦੀਆਂ ਹਨ। ਲੇਕਿਨ ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਨਵੇਕਲਾ ਕਦਮ ਕਰਦੇ ਹੋਏ ਡਰੋਨ ਦੇ ਰਾਹੀਂ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਅਤੇ ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੀ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਲੋਹੜੀ ਦੇ ਤਿਉਹਾਰ ਤੇ ਲੋਕ ਕਿੰਨਾ ਕੁ ਜਾਗਰੂਕ ਹੁੰਦੇ ਹਨ ਅਤੇ ਧਾਗੇ ਵਾਲੀ ਡੋਰ ਨਾਲ ਕਿੰਨੀ ਕ ਲੋਕ ਪਤੰਗਬਾਜ਼ੀ ਕਰਦੇ ਹਨ।