ਚੰਡੀਗੜ੍ਹ: ਸੈਕਟਰ 34 ਗੁਰਦੁਆਰਾ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰੋ: ਮਨਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 29 ਦਸੰਬਰ 2024- ਸੈਕਟਰ 34 ਦੀ ਗੁਰਦੁਆਰਾ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰੋਫ਼ੈਸਰ ਮਨਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰੋ. ਮਨਜੀਤ ਸਿੰਘ ਗੁਲਮੋਹਰ ਟਾਊਨਸ਼ਿਪ ਬਿਲਡਰਜ਼ ਦੀ ਮਾਤਾ ਸ੍ਰੀਮਤੀ ਸ਼ਰਨਜੀਤ ਕੌਰ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਆਏ ਹੋਏ ਸਨ।