ਡਿਪਟੀ ਕਮਿਸ਼ਨਰ ਨੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦਾ ਕੈਲੰਡਰ ਕੀਤਾ ਜਾਰੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 1 ਜਨਵਰੀ,2025 - ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ, ਸ਼ਹੀਦ ਭਗਤ ਸਿੰਘ ਨਗਰ ਦਾ ਨਵੇਂ ਸਾਲ ਦਾ ਕੈਲਡੰਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਮਿਹਨਤ ਸਦਕਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸੇਵਾਵਾਂ ਪੱਖੋਂ ਸੂਬੇ ਦੇ ਚੋਟੀ ਦੇ ਜ਼ਿਲ੍ਹਿਆਂ ਵਿਚ ਸ਼ੁਮਾਰ ਹੋਇਆ ਹੈ। ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਹਾਂ ਪੱਖੀ ਰੱਵਈਏ ਨਾਲ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਤੱਤਪਰ ਰਹਿਣ।
ਉਨ੍ਹਾਂ ਸਮੂਹ ਜ਼ਿਲਾ ਵਾਸੀਆਂ ਨੂੰ ਵੀ ਨਵੇਂ ਵਰ੍ਹੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਸਾਲ ਸਭਨਾਂ ਲਈ ਨਵੀਆਂ ਉਮੀਦਾਂ, ਚੰਗੀ ਸਿਹਤ, ਬੇਅੰਤ ਖੁਸ਼ੀਆਂ ਅਤੇ ਤਰੱਕੀਆਂ ਲੈ ਕੇ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, , ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬਲਾਚੌਰ ਪ੍ਰੀਤਇੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਨਿਧੀ ਸਿਨਹਾ, ਸੁਪਰਡੈਂਟ ਗਰੇਡ-1 ਹਰਵਿੰਦਰ ਸਿੰਘ, ਸੁਪਰਡੈਂਟ ਗਰੇਡ-2 ਬਹਾਦਰ ਸਿੰਘ, ਸੁਪਰਡੈਂਟ ਗਰੇਡ-2 ਦਲਜੀਤ ਸਿੰਘ, ਪੀ.ਏ ਟੂ ਡੀ.ਸੀ ਜਸਬੀਰ ਸਿੰਘ, ਜ਼ਿਲ੍ਹਾ ਨਾਜ਼ਰ ਹਰਪਾਲ ਸਿੰਘ, ਐਮ. ਏ ਸ਼ਾਮ ਲਾਲ ਅਤੇ ਪੀ.ਜੀ.ਏ ਮਨੋਹਰ ਲਾਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ।