ਕਿਰਤੀ ਕਿਸਾਨ ਯੂਨੀਅਨ ਨੇ ਮੰਗਾਂ ਦੇ ਹੱਕ ਨੂੰ ਲੈ ਕੇ ਕੀਤੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 1 ਜਨਵਰੀ,2025 - ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ l ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਮੋਗਾ ਵਿਖ਼ੇ ਹੋ ਰਹੀ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ l ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ਼ ਗੱਲਬਾਤ ਨਾ ਕਰਨ ਦੇ ਦਿੱਲੀ ਨਾ ਜਾਣ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ l
ਮੀਟਿੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕੀਤੀ l ਆਗੂਆਂ ਕੇ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਦੀ ਵਜਾਏ ਖੇਤੀ ਮੰਡੀਆਂ ਸੰਬੰਧੀ ਮਤਾ ਲਿਆ ਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ ਉਨ੍ਹਾਂ ਕਿਹਾ ਕਿ ਰੱਦ ਹੋਏ ਤਿੰਨ ਕਾਨੂੰਨਾਂ ਨੂੰ ਸਟੇਟਾਂ ਰਾਹੀਂ ਮੁੜ ਲਿਆਂਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਇਨ੍ਹਾਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ ਮੋਗੇ ਵਿੱਚ ਲਾਮਿਸਾਲ ਰੈਲੀ ਕਰਕੇ ਸੰਘਰਸ਼ ਦਾ ਵਿਗਲ ਵਜਾਇਆ ਜਾਵੇਗਾ l
ਅੱਜ ਮੀਟਿੰਗ ਵਿੱਚ ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਪਰਮਜੀਤ ਸਿੰਘ ਸਹਾਬਪੁਰ, ਸੋਹਣ ਸਿੰਘ ਰਸੂਲਪੁਰ, ਸੁਰਜੀਤ ਕੌਰ ਉਟਾਲ, ਮਨਜੀਤ ਕੌਰ ਅਲਾਚੌਰ, ਬਹਾਦਰ ਸਿੰਘ ਧਰਮਕੋਟ, ਅਵਤਾਰ ਸਿੰਘ ਸਕੋਹਪੁਰ, ਜੀਵਨ ਦਾਸ ਬੇਗੋਵਾਲ, ਮੇਜਰ ਸਿੰਘ ਉਸਮਾਨਪੁਰ, ਜਰਨੈਲ ਸਿੰਘ ਕਾਹਮਾ ਆਦਿ ਆਗੂ ਸ਼ਾਮਲ ਸਨ l