← ਪਿਛੇ ਪਰਤੋ
ਹਰਿਆਣਾ-ਪੰਜਾਬ ਵਿੱਚ ED ਦੇ ਛਾਪੇ ਚੰਡੀਗੜ੍ਹ : ਪੰਜਾਬ-ਹਰਿਆਣਾ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀਜੀਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਸਥਾਈ ਤੌਰ 'ਤੇ ਜ਼ਬਤ ਕਰ ਲਈ ਹੈ। ਜ਼ਬਤ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀਆਂ ਹੋਈਆਂ ਹਨ। ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 267