ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਰਮੇਸ਼ ਬਿਧੂੜੀ ਨੂੰ ਕਾਲਕਾਜੀ ਸੀਟ ਤੋਂ ਆਤਿਸ਼ੀ ਨਾਲ ਮੁਕਾਬਲਾ ਕਰਨ ਦਾ ਮੌਕਾ ਦਿੱਤਾ
ਅਰਵਿੰਦਰ ਸਿੰਘ ਲਵਲੀ ਨੂੰ ਗਾਂਧੀ ਨਗਰ ਤੋਂ ਟਿਕਟ ਦਿੱਤੀ
ਮਨੀਸ਼ ਸਿਸੋਦੀਆ ਦੇ ਖਿਲਾਫ ਜੰਗਪੁਰਾ ਤੋਂ ਸਰਦਾਰ ਤਰਵਿੰਦਰ ਸਿੰਘ ਮਰਵਾਹ ਨੂੰ ਮੈਦਾਨ ਵਿੱਚ ਉਤਾਰਿਆ
ਨਵੀਂ ਦਿੱਲੀ : ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਘੇਰਨ ਲਈ ਸਾਬਕਾ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਰਮੇਸ਼ ਬਿਧੂੜੀ ਨੂੰ ਕਾਲਕਾਜੀ ਸੀਟ ਤੋਂ ਆਤਿਸ਼ੀ ਨਾਲ ਮੁਕਾਬਲਾ ਕਰਨ ਦਾ ਮੌਕਾ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਕਾਂਗਰਸ ਤੋਂ ਆਏ ਅਰਵਿੰਦਰ ਸਿੰਘ ਲਵਲੀ ਨੂੰ ਗਾਂਧੀ ਨਗਰ ਤੋਂ ਟਿਕਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਤੋਂ ਆਏ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਭਾਰਦਵਾਜ ਨਾਲ ਹੋਵੇਗਾ।
ਮੰਗੋਲ ਪੁਰੀ ਤੋਂ ਰਾਜਕੁਮਾਰ ਚੌਹਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਨੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਖਿਲਾਫ ਜੰਗਪੁਰਾ ਤੋਂ ਸਰਦਾਰ ਤਰਵਿੰਦਰ ਸਿੰਘ ਮਰਵਾਹ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਇਸ ਤੋਂ ਇਲਾਵਾ ਪਤਪੜਗੰਜ ਤੋਂ ਅਵਧ ਓਝਾ ਦੇ ਖਿਲਾਫ ਰਵਿੰਦਰ ਸਿੰਘ ਨੇਗੀ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਵਿੰਦਰ ਸਿੰਘ ਨੇਗੀ ਨੇ ਪਟਪੜਗੰਜ ਸੀਟ ਤੋਂ ਮਨੀਸ਼ ਸਿਸੋਦੀਆ ਨੂੰ ਸਖ਼ਤ ਟੱਕਰ ਦਿੱਤੀ ਸੀ। ਅਜਿਹੇ 'ਚ ਦੇਖਣਾ ਇਹ ਹੋਵੇਗਾ ਕਿ ਦਿੱਲੀ ਤੋਂ ਪਹਿਲੀ ਵਾਰ ਚੋਣ ਲੜ ਰਹੇ ਅਵਧ ਓਝਾ ਉਨ੍ਹਾਂ ਨੂੰ ਹਰਾਉਣ 'ਚ ਕਾਮਯਾਬ ਹੋਣਗੇ ਜਾਂ ਨਹੀਂ।
From : https://www.livehindustan.com/