ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ
ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ: 01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 07 ਜਨਵਰੀ 2025 ਨੂੰ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸੰਕਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਲੱਬਧ ਹੋਣਗੀਆਂ।
ਕੋਈ ਵੀ ਵੋਟਰ ਜਿਸ ਨੇ ਵੋਟਰ ਸੂਚੀ ਦੀ ਇਸ ਸੁਧਾਈ ਦੌਰਾਨ ਵੋਟ ਬਣਵਾਈ ਹੋਵੇ ਜਾਂ ਆਪਣੇ ਵੇਰਵਿਆਂ ਵਿੱਚ ਕੋਈ ਦਰੁਸਤੀ ਕਰਵਾਈ ਹੋਵੇ ਤਾਂ ਉਹ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਵੈਬਸਾਈਟ ceopunjab.gov.in ਉੱਪਰ ਵੀ ਆਪਣੀ ਵੋਟ ਚੈੱਕ ਕਰ ਸਕਦਾ ਹੈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪਲਾਈਨ ਨੰਬਰ ਤੇ ਦਫਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।