← ਪਿਛੇ ਪਰਤੋ
ਸੁਪਰੀਮ ਕੋਰਟ ਦੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ ਖਨੌਰੀ, 6 ਜਨਵਰੀ, 2025: ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ ਉਚ ਤਾਕਤੀ ਕਮੇਟੀ ਵੱਲੋਂ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਕਮੇਟੀ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹਨਾਂ ਦੀ ਜਾਨ ਬੇਸ਼ਕੀਮਤੀ ਹੈ। ਕਮੇਟੀ ਨੇ ਇਹ ਵੀ ਕਿਹਾ ਕਿ ਉਸ ਵੱਲੋਂ ਜਲਦੀ ਹੀ ਸੁਪਰੀਮ ਕੋਰਟ ਵਿਚ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ।
Total Responses : 318