ਨਵੇਂ ਸਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੰਗਲਵਾਰ ਨੂੰ
ਅਸ਼ੋਕ ਵਰਮਾ
ਬਠਿੰਡਾ, 5 ਜਨਵਰੀ 2025: ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਰਬਤ ਦੇ ਭਲੇ ਲਈ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਕਾਸ਼ ਕਰਵਾਇਆ ਗਿਆ।
ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 7 ਜਨਵਰੀ 2025 (ਮੰਗਲਵਾਰ) ਨੂੰ ਸਵੇਰੇ 10:30 ਵਜੇ ਪਾਏ ਜਾਣਗੇ ਅਤੇ ਇਸ ਤੋਂ ਇਲਾਵਾ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਵੀ ਕੀਤਾ ਜਾਵੇਗਾ।
ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।