ਡੀ.ਏ.ਵੀ. ਕਾਲਜ ਨਕੋਦਰ ਦੇ ਕਾਮਰਸ ਵਿਭਾਗ ਨੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਚਾਹ-ਬਿਸਕੁਟਾਂ ਦਾ ਲੰਗਰ
* ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਖ਼ਸ਼ੀਅਤ ਦੁਨੀਆਂ ਭਰ ਲਈ ਚਾਨਣ ਮੁਨਾਰਾ- ਡਾ. ਅਨੂਪ ਕੁਮਾਰ
ਪੁਨੀਤ ਅਰੋੜਾ
ਨਕੋਦਰ, 6 ਜਨਵਰੀ 2025 - ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਕਾਮਰਸ ਵਿਭਾਗ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਅਤੇ ਪ੍ਰੋ. ਮੋਨਿਕਾ ਦੀ ਦੇਖ-ਰੇਖ ਹੇਠ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਾਲਜ ਦੇ ਬਾਹਰ ਚਾਹ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਐਲ.ਐਮ.ਸੀ. ਮੈਂਬਰ ਪ੍ਰੋ. ਵਿਨੈ ਕੁਮਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਮਨੁਖਤਾ ਦੇ ਰਹਿਬਰ ਦਸਮ-ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਸਖ਼ਸ਼ੀਅਤ ਦੁਨੀਆਂ ਭਰ ਲਈ ਲਈ ਚਾਨਣ ਮੁਨਾਰਾ ਹੈ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲ ਕੇ ਅੱਗੇ ਵਧਣਾ ਅਤੇ ਸਮਾਜ ਲਈ ਕੁੱਝ ਚੰਗਾ ਕਰਕੇ ਵਿਖਾਉਣਾ ਚਾਹੀਦਾ ਹੈ। ਇਸ ਮੌਕੇ ਸੁਪਰਡੈਂਟ ਕੁਲਦੀਪ ਸਿੰਘ, ਪ੍ਰੋ. ਅਜੈ ਕੁਮਾਰ ਲਿੱਤਰਾਂ, ਰੁਚਿਤ ਚੋਪੜਾ, ਨਰਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਸੇਵਾ ਨਿਭਾਈ।