ਤੜਕੇ ਤੋਂ ਬਾਰਸ਼ ਜਾਰੀ, ਪੜ੍ਹੋ ਅੱਜ ਦੇ ਮੌਸਮ ਦਾ ਹਾਲ
ਧੁੰਦ ਦਾ ਅਲਰਟ
ਵੈਸਟਰਨ ਡਿਸਟਰਬੈਂਸ ਐਕਟਿਵ
ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ : ਬੀਤੀ ਰਾਤ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਜਦੋਂ ਕਿ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ 'ਚ ਸੀਤ ਲਹਿਰ, ਠੰਡ ਦੇ ਦਿਨ ਅਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।