CM Haryana ਨਾਇਬ ਸੈਣੀ ਅਚਾਨਕ ਪੁੱਜੇ ਪੰਜਾਬ ਭਾਜਪਾ ਦਫ਼ਤਰ -ਕਾਲ ਸੈਂਟਰ ਚ ਦੇਖੋ ਕੀ ਕੀਤੀ ਗੱਲਬਾਤ
ਰਮੇਸ਼ ਗੋਇਤ
ਚੰਡੀਗੜ੍ਹ, 12 ਜਨਵਰੀ 2025 - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਚਾਨਕ ਪੁੱਜੇ ਪੰਜਾਬ ਭਾਜਪਾ ਦਫ਼ਤਰ । ਉਨ੍ਹਾਂ ਮਿਸਡ ਕਾਲ ਰਾਹੀਂ ਭਾਜਪਾ ਪੰਜਾਬ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਮੈਂਬਰਾਂ ਦੀ ਤਸਦੀਕ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਭਾਜਪਾ ਪਰਿਵਾਰ ਦੀ ਭੂਮਿਕਾ ਮਹੱਤਵਪੂਰਨ ਹੈ। ਨਵੇਂ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਕਿਹਾ, "ਤੁਸੀਂ ਸਾਰੇ ਦੇਸ਼ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਆਪਣੀ ਮਹੱਤਵਪੂਰਨ ਭਾਗੀਦਾਰੀ ਨੂੰ ਯਕੀਨੀ ਬਣਾਓਗੇ। ਭਾਜਪਾ ਪਰਿਵਾਰ ਵਿੱਚ ਤੁਹਾਡਾ ਸਵਾਗਤ ਹੈ।"
ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਨੇ ਪਾਰਟੀ ਦੀਆਂ ਯੋਜਨਾਵਾਂ ਅਤੇ ਵਿਚਾਰਧਾਰਾ 'ਤੇ ਚਾਨਣਾ ਪਾਇਆ ਅਤੇ ਮੌਜੂਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਬਾਰੇ ਜਾਣੂ ਕਰਵਾਇਆ।