← ਪਿਛੇ ਪਰਤੋ
ਸੁਖਬੀਰ ਬਾਦਲ ਦੀ ਪੁੱਤਰੀ ਦੇ ਵਿਆਹ ਦੀਆਂ ਤਿਆਰੀਆਂ ਸਬੰਧੀ ਪਾਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਚੰਡੀਗੜ੍ਹ : ਗੁਰਬਚਨ ਸਿੰਘ ਬੱਬੇਹਾਲੀ ਨੇ ਸੁਖਬੀਰ ਬਾਦਲ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਵ: ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਅਤੇ ਬੀਬੀ ਸੁਰਿੰਦਰ ਕੌਰ ਜੀ ਬਾਦਲ ਦੀ ਲਾਡਲੀ ਪੋਤਰੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਹੋਣਹਾਰ ਸਪੁੱਤਰੀ ਬੀਬਾ ਹਰਕੀਰਤ ਕੌਰ ਦੇ ਵਿਆਹ ਸਬੰਧੀ ਪਿੰਡ ਬਾਦਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਰਦਾਸ ਵਿੱਚ ਸ਼ਾਮਿਲ ਹੋ ਕੇ ਸਮੁੱਚੇ ਬਾਦਲ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਪਰਮਾਤਮਾ ਬੇਟੀ ਹਰਕੀਰਤ ਕੌਰ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ ਅਤੇ ਢੇਰ ਸਾਰੀਆਂ ਖੁਸ਼ੀਆਂ ਬਖਸ਼ੇ।
Total Responses : 813