ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਨਵੇਂ ਖੇਤੀ ਨੀਤੀ ਖਰੜੇ ਦੀਆਂ ਕਾਪੀਆਂ ਸਾੜਕੇ ਵਿਰੋਧ ਪ੍ਰਦਰਸ਼ਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 13 ਜਨਵਰੀ 2024 ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਬੀਕੇਯੂ ਡਕੌਂਦਾ ,ਕੁੰਲ ਹਿੰਦ ਕਿਸਾਨ ਸਭਾ ਪੰਜਾਬ ਅਉ ਕ੍ਰਿਤੀ ਕਿਸਾਨ ਯੂਨੀਅਨ,ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੁਆਰਾ ਨਵੇਂ ਖੇਤੀ ਨੀਤੀ ਖਰੜੇ ਦੀਆਂ ਕਾਪੀਆਂ ਸਾੜਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਮੋਦੀ ਸਰਕਾਰ ਨੇ ਇੱਕ ਵਾਰੀ ਫਿਰ ਦੁਆਰਾ ਤੋਂ ਕਾਲੇ ਕਾਨੂੰਨ ਲਾਗੂ ਕਰਨ ਲਈ ਸਟੇਟ ਸਰਕਾਰਾਂ ਨੂੰ ਨਵੀਂ ਖੇਤੀ ਨੀਤੀ ਮੰਡੀਕਰਨ ਲਾਗੂ ਕਰਨ ਲਈ ਖਰੜਾ ਭੇਜਿਆ ਗਿਆ ਹੈ। ਜੋ ਪਹਿਲਾਂ 3 ਕਾਲੇ ਕਾਨੂੰਨ 13 ਮਹੀਨੇ ਦਿੱਲੀ ਦੀਆਂ ਬਰੂਹਾਂ ਤੇ ਬੈਠਕੇ ਵਾਪਿਸ ਕਰਵਾਏ ਸੀ ਉਨ੍ਹਾਂ ਨੂੰ ਦੁਆਰਾ ਲਾਗੂ ਕਰਨ ਲਈ ਮੋਦੀ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਕਿਸਾਨ ਮੋਦੀ ਸਰਕਾਰ ਦੇ ਖਰੜੇ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੁਆਰਾ ਭੇਜੇ ਗਏ ਨਵੇਂ ਖੇਤੀ ਨੀਤੀ ਮੰਡੀਕਰਨ ਖਰੜੇ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਕੇ ਜਲਦੀ ਰੱਦ ਕਰੇ। ਜੇਕਰ ਭਗਵੰਤ ਮਾਨ ਦੀ ਸਰਕਾਰ ਸੈਸ਼ਨ ਸੱਦਕੇ ਨਵੇਂ ਖੇਤੀ ਨੀਤੀ ਮੰਡੀਕਰਨ ਖਰੜੇ ਨੂੰ ਰੱਦ ਨਹੀਂ ਕਰਦੀ। ਤਾਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਦਾ ਵਿਰੋਧ ਵੱਡੀ ਪੱਧਰ ਤੇ ਕੀਤਾ ਜਾਵੇਗਾ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ ਚਰਨਜੀਤ ਸਿੰਘ ਹਥਨ, ਰਛਪਾਲ ਸਿੰਘ ਲੜ,ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕੁਲਵਿੰਦਰ ਸਿੰਘ ਭੂਦਨ, ਦਰਸ਼ਨ ਸਿੰਘ ਕੁਠਾਲਾ ਬੀਕੇਯੂ ਡਕੌਂਦਾ ( ਧਨੇਰ )ਪੀਰੂ ਖਾਂ ਸੰਗੈਣ , ਹਸਨ ਮੁਹੰਮਦ ਸੰਗੈਣ, ਦਰਸ਼ਨ ਸਿੰਘ ਰਟੋਲਾਂ, ਕਰਨੈਲ ਸਿੰਘ ਭੂਦਨ ,, ਮੇਜਰ ਸਿੰਘ ਹਥਨ , ਬਲਾਕ ਮਲੇਰਕੋਟਲਾ ਦੇ ਪ੍ਰੈਸ ਸਕੱਤਰ ਰਛਪਾਲ ਸਿੰਘ ਫਰੀਦਪੁਰ ਖੁਰਦ ਸਮੇਤ ਕਿਸਾਨ , ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।