Breaking: ਅਕਾਲੀ ਦਲ 'ਵਾਰਸ ਪੰਜਾਬ ਦੇ' ਪਾਰਟੀ ਦੇ ਮੁੱਖ ਸੇਵਾਦਾਰ ਬਣੇ ਅੰਮ੍ਰਿਤਪਾਲ, 5 ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ
ਮੁਕਤਸਰ ਸਾਹਿਬ, 14 ਜਨਵਰੀ 2025 - 'ਅਕਾਲੀ ਦਲ ਵਾਰਸ ਪੰਜਾਬ ਦੇ' ਦਾ ਗਠਨ ਦਾ ਅੱਜ ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੇ ਦੌਰਾਨ ਅੰਮ੍ਰਿਤਪਾਲ ਧੜੇ ਦੇ ਵੱਲੋਂ ਐਲਾਨ ਕੀਤਾ ਗਿਆ। ਇਸ ਦੌਰਾਨ ਮਤਾ ਵੀ ਪੜ੍ਹ ਕੇ ਸੁਣਾਇਆ ਗਿਆ ਅਤੇ ਅੰਮ੍ਰਿਤਪਾਲ ਸਿੰਘ ਨੂੰ ਅਕਾਲੀ ਦਲ ਵਾਰਸ ਪੰਜਾਬ ਦਾ ਮੁੱਖ ਸੇਵਾਦਾਰ ਲਾਇਆ ਗਿਆ ਹੈ।
ਮਤੇ ਦੇ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਰੈਗੂਲਰ ਪ੍ਰਧਾਨ ਦੀ ਚੋਣ ਤੱਕ ਇਹ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਕਰੇਗੀ, ਜਿਸ ਮੈਂਬਰ ਹੋਣਗੇ, ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ, ਭਾਈ ਹਰਭਜਨ ਸਿੰਘ, ਭਾਈ ਸੁਰਜੀਤ ਸਿੰਘ। ਇਹ ਕਾਰਜਕਾਰੀ ਕਮੇਟੀ ਨਵੀਂ ਬਣੀ ਪਾਰਟੀ ਦਾ ਜਥੇਬੰਦਕ ਢਾਚਾ ਉਸਾਰਨ ਲਈ ਬਣਨ ਵਾਲੀ ਸਬ ਕਮੇਟੀਆਂ ਦੀ ਨਿਗਰਾਨੀ ਕਰੇਗੀ ਅਤੇ ਜਥੇਬੰਦਕ ਕਾਰਵਾਈਆਂ ਨੂੰ ਚਲਾਏਗੀ।