Dallewal Breaking: ਹੁਣ 111 ਹੋਰ ਕਿਸਾਨ ਸ਼ੁਰੂ ਕਰਨਗੇ ਮਰਨਵਰਤ - Khanuari ਬਾਰਡਰ ਤੇ ਹੀ
ਖਨੌਰੀ, 14 ਜਨਵਰੀ 2024 - ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਇਹ ਕਿਸਾਨ ਕਿਸੇ ਸ਼ੈੱਡ ਜਾਂ ਫਿਰ ਟੈਂਟ ਥੱਲੇ ਨਹੀਂ, ਬਲਕਿ ਖੁੱਲ੍ਹੇ ਆਸਮਾਨ ਹੇਠਾਂ ਮਰਨ ਵਰਤ ਤੇ ਬੈਠਣਗੇ।
ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ, ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਹੁਣ ਪੰਜਾਬ ਦੇ 111 ਕਿਸਾਨ ਹੋਰ ਮਰਨ ਵਰਤ ‘ਤੇ ਬੈਠਣ ਲੱਗੇ ਹਨ।
ਦੱਸ ਦਈਏ ਕਿ ਖਨੌਰੀ ਮੋਰਚੇ 'ਚ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। ਹੁਣ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ। ਇਹ ਵਰਤ ਕੱਲ ਦੁਪਹਿਰੇ 2 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਕਾਲੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕਰਨਗੇ।
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆਂ 50 ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।