ਸੇਵਾ ਕੇਂਦਰ 'ਚ ਸ਼ੁਰੂ ਹੋਈਆਂ ਨਵੀਆਂ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ
ਰੋਹਿਤ ਗੁਪਤਾ
ਬਟਾਲਾ, 16 ਜਨਵਰੀ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿਚ ਵਾਧਾ ਕਰਨ ਲਈ ਸੇਵਾ ਕੇਂਦਰ ਵਿਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅਸਤਰ-ਮੁਕਤ ਖੇਤਰ ਨਾਂ ਦੀ ਇਸ ਸੇਵਾ ਰਾਹੀਂ ਨਿਰਧਾਰਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਤੇ ਹੋਰ) ਵਿਚ ਕਿਸੇ ਨੂੰ ਵੀ ਹਥਿਆਰ ਦੀ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ, ਜੋ ਸਭ ਲਈ ਇਕ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਅਸਲਾਧਾਰਕ ਮੁਕਤ ਖੇਤਰ ਲਈ ਹਰ ਇਕ ਜਗ੍ਹਾ ਲਈ ਇਹ ਸਰਟੀਫਿਕੇਟ ਲਾਜਮੀ ਹੋਵੇਗਾ ਜਿੱਥੇ ਕੋਈ ਵੀ ਅਸਲਾ ਦੀ ਵਰਤੋਂ ਜਾਂ ਲੈ ਕੇ ਜਾ ਨਹੀ ਸਕਦਾ ਹੈ।
ਦੂਜੀ ਸੇਵਾ ਈ-ਸ਼੍ਰਮ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰ ਵਿਚ ਹੁਣ ਈ-ਸ਼੍ਰਮ ਸੇਵਾ ਚੱਲ ਰਹੀ ਹੈ, ਜਿਸ ਵਿਚ ਵਿਅਕਤੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ। ਇਸ ਸਰਵਿਸ ਨੂੰ ਕੋਈ ਵੀ ਵਿਅਕਤੀ ਅਪਲਾਈ ਕਰਵਾ ਸਕਦਾ ਹੈ, ਪਰ ਇਸ ਸਰਵਿਸ ਲਈ ਬਿਨੈਕਾਰ ਦਾ ਕਿਸੇ ਵੀ ਤਰ੍ਹਾਂ ਦਾ ਫ਼ੰਡ ਸਰਕਾਰੀ ਜਾਂ ਗੈਰ ਸਰਕਾਰੀ ਫੰਡ ਨਾਂ ਕਟਦਾ ਹੋਵੇ।