ਗਣਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਦਾ ਵਿਸ਼ਾ ਰਹੇਗਾ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮ - ਐਸ.ਡੀ.ਐਮ.
ਮਲੋਟ/ਸ੍ਰੀ ਮੁਕਤਸਰ ਸਾਹਿਬ, 19 ਜਨਵਰੀ
26 ਜਨਵਰੀ ਨੂੰ ਗਣਤੰਤਰਤਾ ਦਿਵਸ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਲੋਟ ਵਿਖੇ ਉਪ ਮੰਡਲ ਪ੍ਰਸ਼ਾਸਨ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਡਾ. ਸੰਜੀਵ ਕੁਮਾਰ ਨੇ ਸਾਂਝੀ ਕੀਤੀ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਦਾ ਮਹੀਨਾ ਸੜ੍ਹਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਵਜੋਂ ਮਨਾਇਆ ਜਾਂਦਾ ਹੈ। ਜਿਸ ਤਹਿਤ ਇਸ ਸਾਲ 26 ਜਨਵਰੀ ਮੌਕੇ ‘ਤੇ ਸਕੂਲੀ ਵਿਦਿਆਰਥੀਆਂ ਵੱਲੋਂ ਸੜਕ ਸਰੁੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਨਾਟਕ, ਕੋਰੀਓਗ੍ਰਾਫੀ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਮੌਕੇ ਸੜਕ ਸਰੁੱਖਿਆ ਅਤੇ ਟਰੈਫਿਕ ਨਿਯਮਾਂ ਸਬੰਧੀ ਸਹੁੰ ਵੀ ਚੁਕਵਾਈ ਜਾਵੇਗੀ ਤਾਂ ਜੋ ਸਮਾਜ ਨੂੰ ਟਰੈਫਿਕ ਨਿਯਮ ਅਤੇ ਸੜ੍ਹਕ ਸਰੁੱਖਿਆ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਦੀ ਪਹਿਲਕਦਮੀ ਤਹਿਤ 26 ਜਨਵਰੀ 2024 ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕਾਂ ਦੀ ਸਹੂਲਤਾਂ ਸਬੰਧੀ ਸਕੀਮਾਂ ਸਬੰਧੀ ਨਾਟਕ ਅਤੇ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ‘ਤੇ ਨਸ਼ਿਆ ਦੇ ਮਾੜੇ ਪ੍ਰਭਾਵ ਸਬੰਧੀ ਨਾਟਕ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕਰਵਾਈ ਗਈ ਸੀ।