ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 23 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ
- ਸਕਿਉਰੀਟੀ ਗਾਰਡ ਦੀਆਂ 50 ਅਸਾਮੀਆਂ ਲਈ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ
ਮੋਗਾ 21 ਜਨਵਰੀ 2025 - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 23 ਜਨਵਰੀ 2024 ਦਿਨ ਵੀਰਵਾਰ ਨੂੰ ਰਾਕਸਾ ਸਿਕਊਰਟੀ ਸਰਵਿਸਿਸਿ, ਬੈਂਗਲੋਰ ਵੱਲੋਂ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਹਾਜ਼ਰ ਹੋਣ ਵਾਲੀ ਕੰਪਨੀ ਵੱਲੋਂ ਸਿਕਊਰਟੀ ਗਾਰਡ ਦੀਆਂ 50 ਅਸਾਮੀਆਂ ਸਬੰਧੀ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਦਾ ਸਮਾਂ ਸਵੇਰੇ 10:30 ਵਜੇ ਤੋਂ 01:00 ਵਜੇ ਤੱਕ ਦਾ ਹੋਵੇਗਾ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਲੋੜੀਂਦੀ ਯੋਗਤਾ ਦਸਵੀਂ ਪਾਸ, ਉਮਰ 18 ਤੋਂ 35 (ਲੜਕੇ), ਕੱਦ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਉਮਰ 20 ਤੋਂ 35 ਸਾਲ, ਕੱਦ: 5 ਫੁੱਟ 2 ਇੰਚ ਹੋਣਾ ਚਾਹੀਦਾ ਹੈ। ਚੋਣ ਕੀਤੇ ਗਏ ਪ੍ਰਾਰਥੀਆਂ ਦੀ 8 ਘੰਟੇ ਦੀ ਡਿਊਟੀ ਹੋਵੇਗੀ ਅਤੇ 16,500 ਤੋਂ 26,000 ਤੋਂ ਵਧੇਰੇ ਪ੍ਰਤੀ ਮਹੀਨਾ ਹੋਵੇਗੀ। ਇਸ ਦੀ ਜਾੱਬ ਲੋਕੇਸ਼ਨ ਪੈਨ ਇੰਡੀਆ (ਏਅਰ ਪੋਰਟ, ਟੋਲ ਪਲਾਜਾ, ਪਾਵਰ ਪਲਾਂਟ, ਵੱਡੀਆਂ ਆਈ.ਟੀ ਕੰਪਨੀਆਂ ਆਦਿ ਵਿੱਚ) ਹੋਵੇਗੀ।
ਉਹਨਾਂ ਜਿਲ੍ਹਾ ਮੋਗਾ ਦੇ ਚਾਹਵਾਨ ਅਤੇ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਕੈਂਪ ਵਿੱਚ ਆਪਣੀ ਵਿਦਿਅਕ ਯੋਗਤਾ ਅਤੇ ਹੋਰ ਜ਼ਰਰੀ ਦਸਤਾਵੇਜ਼ ਆਦਿ ਲੈਕ ਕੇ ਵੱਧ ਤੋਂ ਵੱਧ ਪ੍ਰਾਰਥੀ ਭਾਗ ਲੈਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 62392—66860 ਤੇ ਸੰਪਰਕ ਕੀਤਾ ਜਾ ਸਕਦਾ ਹੈ।