ਗਣਤੰਤਰ ਦਿਵਸ ਦੇ ਮੌਕੇ ’ਤੇ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪੈਦਾ ਕਰਨ ਲਈ ਕੀਤੇ ਕੜੇ ਪ੍ਰਬੰਧ -ਐਸ.ਐਸ.ਪੀ
- ਜਿਲ੍ਹਾ ਵਿੱਚ ਵੱਖ-ਵੱਖ ਥਾਂਵਾਂ ਤੇ ਸੁਰੱਖਿਆ ਦਲਾਂ ਦੀ ਤਾਇਨਾਤੀ, ਤੁਰੰਤ ਐਕਸ਼ਨ ਫੋਰਸ ਸਮੇਤ ਵੱਖ-ਵੱਖ ਟੀਮਾਂ ਕੀਤੀਆਂ ਗਈਆਂ ਹਨ ਤਾਇਨਾਤ -ਗਗਨ ਅਜੀਤ ਸਿੰਘ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਜਨਵਰੀ,2024,ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੀ ਅਗਵਾਈ ਹੇਠ, ਜਨਤਾ ਦੀ ਭਲਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਖ਼ਤਾ ਪ੍ਰਬੰਧ ਦੀ ਸ਼੍ਰੀਮਤੀ ਸਵਰਨਜੀਤ ਕੌਰ ਐੱਸ ਪੀ (ਸਥਾਨਕ) ਵੱਲੋ ਨਿਗਰਾਨੀ ਕੀਤੀ ਜਾ ਰਹੀ ਹੈ ਜਿਸ ਤਹਿਤ ਡਾ. ਜ਼ਾਕਿਰ ਹੂਸ਼ੈਨ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਐਸ.ਐਸ.ਪੀ ਮਾਲੇਰਕੋਟਲਾ ਨੇ ਦੱਸਿਆ ਕਿ ਜਿਲ੍ਹਾ ਵਿੱਚ ਵੱਖ-ਵੱਖ ਥਾਂਵਾਂ ਤੇ ਸੁਰੱਖਿਆ ਦਲਾਂ ਦੀ ਤਾਇਨਾਤੀ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਤੁਰੰਤ ਐਕਸ਼ਨ ਫੋਰਸ ਸਮੇਤ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੈਟਰੋਲਿੰਗ ਤੇ ਨਿਗਰਾਨੀ ਸ਼ਹਿਰ ਅਤੇ ਪਿੰਡਾਂ ਵਿੱਚ ਪੈਟਰੋਲਿੰਗ ਵਧਾ ਕੇ ਸਾਰੇ ਹਲਚਲਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।ਸੰਵੇਦਨਸ਼ੀਲ ਇਲਾਕਿਆਂ ਤੇ ਧਿਆਨ ਤਹਿਸੀਲਾਂ , ਕਚਹਿਰੀਆਂ, ਅਤੇ ਹੋਰ ਜ਼ਰੂਰੀ ਥਾਵਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਾਹਨਾਂ ਦੀ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ ਸ਼ੱਕੀ ਗਤੀਵਿਧੀਆਂ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਵੱਖ-ਵੱਖ ਬੱਸ ਅੱਡਿਆਂ ਰੇਲਵੇ ਸਟੇਸ਼ਨਾਂ ਅਤੇ ਭੀੜ ਵਾਲੀਆਂ ਥਾਂਵਾਂ ਤੇ ਸਰਚ ਅਭਿਆਨ ਚਲਾਏ ਜਾ ਰਹੇ ਹਨ।
ਦਿਨ ਅਤੇ ਰਾਤ ਸਮੇਂ ਲੋਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹਾਂ ਡਾ. ਜ਼ਾਕਿਰ ਹੂਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਚੱਲੋ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਹੋਮਗਾਰਡ ਜਵਾਨਾਂ ਤੇ ਐਨ.ਸੀ.ਸੀ ਕੈਡਟ ਵੱਲੋਂ ਪਰੇਡ ਦੋਰਾਨ ਸਲਾਮੀ ਦਿੱਤੀ ਜਾਵੇਗੀ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜਿਸ ਵਿੱਚ ਕਿਸੇ ਵੀ ਅਹਿਤਕਾਰੀ ਘਟਨਾ ਤੋਂ ਬਚਣ ਲਈ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ।
ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੀ ਜਨਤਾ ਨੂੰ ਪੁਲਿਸ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਸ਼ਾਂਤੀ ਅਤੇ ਸਦਭਾਵਨਾ ਕਾਇਮ ਰਹੇ। ਲੋਕਾਂ ਨੂੰ ਆਪਣੇ ਇਲਾਕੇ ਵਿੱਚ ਕੋਈ ਵੀ ਸ਼ੱਕੀ ਗਤੀਵਿਧੀ ਦਿਸਣ ’ਤੇ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਜਾਂ ਮਾਲੇਰਕੋਟਲਾ ਪੁਲਿਸ ਕੰਟਰੋਲ ਰੂਮ ਨੰਬਰ 91155-87100 ਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ ਗਿਆ ਹੈ।