ਪਠਾਨਕੋਟ: ਜਿਲ੍ਹਾ ਮੈਜਿਸਟਰੇਟ ਵੱਲੋਂ 26 ਜਨਵਰੀ ਦੇ ਦਿਨ ਡਰਾਈ ਡੇ ਘੋਸਿਤ ਕਰਨ ਦੇ ਹੁਕਮ ਜਾਰੀ
ਪਠਾਨਕੋਟ 22 ਜਨਵਰੀ 2025 - ਗਣਤੰਤਰਤਾ ਦਿਵਸ 26 ਜਨਵਰੀ, 2025 ਦਾ ਸਮਾਗਮ ਪੂਰੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕਾਂ ਵੱਲੋ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ, ਆਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਗਣਤੰਤਰਤਾ ਦਿਵਸ ਸ਼ਾਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਹੈ।
ਸ੍ਰੀ ਅਦਿੱਤਿਆ ਉਪਲ, ਆਈ.ਏ.ਐੱਸ, ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਠਾਨਕੋਟ ਅੰਦਰ ਗਣਤੰਤਰਤਾ ਦਿਵਸ ਨੂੰ 26 ਜਨਵਰੀ ਦੇ ਦਿਨ ਸਵੇਰੇ 7 ਵਜੇ ਤੋਂ ਲੈ ਕੇ ਸਾਮ 5 ਵਜੇ ਤੱਕ ਡਰਾਈ ਡੇ ਘੋਸਿਤ ਕਰਦਾ ਹਾਂ। ਉਪਰੋਕਤ ਪਾਬੰਦੀ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ।