ਜੁਆਇੰਟ ਐਕਸ਼ਨ ਕਮੇਟੀ ਪੰਜਾਬ (ਰਜਿ.) ਪੰਜਾਬ ਵੱਲੋਂ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਅਤੇ ਡਾ.ਨਸੀਰ ਅਖ਼ਤਰ ਦਾ ਵਿਸ਼ੇਸ਼ ਸਨਮਾਨ ਅੱਜ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 9 ਫਰਵਰੀ,2025,ਜੁਆਇੰਟ ਐਕਸ਼ਨ ਕਮੇਟੀ ਪੰਜਾਬ (ਰਜਿ.) ਪੰਜਾਬ ਵੱਲੋਂ ਪ੍ਰਗਤੀਸ਼ੀਲ ਭੂਮਿਕਾ ਨਿਭਾਉਣ ਲਈ ਭਾਰਤ ਦੇ ਸੌ ਪ੍ਰਭਾਵਸ਼ਾਲੀ ਮੁਸਲਮਾਨਾਂ ਦੀ ਸੂਚੀ ਵਿੱਚ ਪੰਜਾਬ ਦੀਆਂ ਦੋ ਵੱਡੀਆਂ ਸ਼ਖਸੀਅਤਾਂ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਹੈ ਇਸ ਸੂਚੀ ਵਿੱਚ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਅਤੇ ਸਿੱਖ ਮੁਸਲਿਮ ਏਕਤਾ ਦੇ ਅਲੰਬਰਦਾਰ ਡਾਕਟਰ ਨਸੀਰ ਅਖ਼ਤਰ (ਕਨਵੀਨਰ ਸਿੱਖ ਮੁਸਲਿਮ ਸਾਂਝਾਂ) ਦਾ ਨਾਮ ਸ਼ਾਮਿਲ ਕੀਤਾ ਗਿਆ ਹੈ ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਰਜਿ. ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਅੱਜ ਮਿਤੀ 09.02.2025 ਦਿਨ ਐਤਵਾਰ ਸ਼ਾਮ 03.30 ਵਜੇ ਕਮੇਟੀ ਦੇ ਮੁੱਖ ਦਫਤਰ ਵਿਖੇ ਰੱਖਿਆ ਗਿਆ। ਜਿਸ ਵਿੱਚ ਇਨ੍ਹਾਂ ਹੋਣਹਾਰ ਸ਼ਖਸੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ।