ਵੱਡੀ ਖ਼ਬਰ: ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਕੀ ਹੋਇਆ ਫ਼ੈਸਲਾ? ਪੜ੍ਹੋ ਡੱਲੇਵਾਲ ਦਾ ਵੱਡਾ ਬਿਆਨ
ਰਵੀ ਜੱਖੂ
ਚੰਡੀਗੜ੍ਹ, 14 ਫਰਵਰੀ 2025- ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਅੱਜ ਅਹਿਮ ਮੀਟਿੰਗ ਕਈ ਕਿਸਾਨੀ ਮੰਗਾਂ ਵਿਚਾਰੀਆਂ ਗਈਆਂ ਹਨ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿਗ ਹੋਈ ਹੈ। ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ, ਹਾਲਾਂਕਿ ਜਗ੍ਹਾ ਤਹਿ ਹੋਈ ਬਾਕੀ ਹੈ। ਡੱਲੇਵਾਲ ਨੇ ਇਹ ਵੀ ਕਿਹਾ ਕਿ 22 ਫਰਵਰੀ ਦੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਵਿੱਚ ਮੌਜੂਦ ਰਹਿ ਸਕਦੇ ਹਨ।