ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਰਵੀ ਜੱਖੂ
ਚੰਡੀਗੜ੍ਹ, 14 ਫਰਵਰੀ 2025- ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਹੋਈ ਅਤੇ ਅਸੀਂ ਕਿਸਾਨਾਂ ਦੀਆਂ ਮੰਗਾਂ ਨੂੰ ਢਾਈ ਘੰਟੇ ਤੋਂ ਵੱਧ ਸਮੇਂ ਤੱਕ ਸ਼ਾਂਤੀ ਨਾਲ ਸੁਣਿਆ। ਜਿਸ ਵਿੱਚ ਅਸੀਂ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਗਏ ਕਦਮਾਂ ਨੂੰ ਵੀ ਕਿਸਾਨਾਂ ਦੇ ਨਾਲ ਸਾਂਝਾ ਕੀਤਾ।
ਜੋਸ਼ੀ ਨੇ ਕਿਹਾ ਕਿ 22 ਫਰਵਰੀ ਨੂੰ ਸ਼ਿਵਰਾਜ ਚੌਹਾਨ ਨਾਲ ਇੱਕ ਮੀਟਿੰਗ ਕਿਸਾਨਾਂ ਦੀ ਚੰਡੀਗੜ੍ਹ ਵਿੱਚ ਹੋਵੇਗੀ, ਜਿਸ ਲਈ ਕਿਸਾਨ ਵੀ ਸਹਿਮਤ ਹੋਏ ਹਨ ਅਤੇ ਨਵੀਂ ਮੀਟਿੰਗ ਵਿੱਚ ਉਹੀ ਅਧਿਕਾਰੀ ਮੌਜੂਦ ਰਹਿਣਗੇ ਅਤੇ ਗੱਲਬਾਤ ਅੱਗੇ ਵਧੇਗੀ।
ਗੁਰਮੀਤ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਧਿਆਨ ਨਾਲ ਸੁਣਿਆ ਗਿਆ, ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਵੇਗੀ।