← ਪਿਛੇ ਪਰਤੋ
ਲੁਧਿਆਣਾ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 29 ਅਪਰੈਲ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾਂ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਿਤੀ 28 ਅਪਰੈਲ ਨੂੰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਦੇ ਸਬ ਇੰਸਪੈੱਕਟਰ ਬਲਵੀਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਅਸ਼ੋਕ ਨਗਰ ਨਜ਼ਦੀਕ ਜੱਸੀਆਂ ਰੋਡ ਤੋਂ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ ਗੋਰਾ ਅਤੇ ਬਲਵਿੰਦਰ ਪਾਲ ਲੁਧਿਆਣਾ ਸਮੇਤ ਮੋਟਰਸਾਈਕਲ ਨੰਬਰੀ PB-10-JV-6264 ਦੇ ਕਾਬੂ ਕੀਤਾ ਸੀ। ਤਲਾਸ਼ੀ ਦੇ ਦੌਰਾਨ ਦੋਸ਼ੀਆਂ ਗੁਰਵਿੰਦਰ ਸਿੰਘ ਅਤੇ ਬਲਵਿੰਦਰ ਪਾਲ ਪਾਸੋਂ ਕੁੱਲ 70 ਗਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਨੰ 78 ਮਿਤੀ 28-04-2025 ਜੁਰਮ 21-61-85 NDPS ACT ਥਾਣਾ ਸਲੇਮ ਟਾਬਰੀ ਲੁਧਿਆਣਾ ਵਿੱਚ ਦਰਜ ਕੀਤਾ। ਦੋਸ਼ੀਆਂ ਗੁਰਵਿੰਦਰ ਸਿੰਘ ਅਤੇ ਬਲਵਿੰਦਰ ਪਾਲ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 01 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਦੋਸ਼ੀਆਂ ਪਾਸੋਂ ਇਹਨਾਂ ਦੇ ਸਾਥੀਆਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Total Responses : 3