ਐਮਰਜੈਂਸੀ ਲਈ ਸਿਹਤ ਸੰਸਥਾਵਾਂ ਵਿੱਚ ਸਾਰੇ ਪ੍ਰਬੰਧ ਮੁਕੰਮਲ
- ਮਰੀਜਾਂ ਨੂੰ ਕੌਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ -ਸਿਵਲ ਸਰਜਨ
ਰੋਹਿਤ ਗੁਪਤਾ
ਗੁਰਦਾਸਪੁਰ 9 ਮਈ 2025 - ਸਿਵਲ ਸਰਜਨ ਡਾਕਟਰ ਜਸਵਿੰਦਰ ਸਿੰਘ ਨੇ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਅਤੇ ਸੀਐਚਸੀ ਸਿੰਘੋਵਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਜਿਲਾ ਹਸਪਤਾਲ ਅਤੇ ਸੀਐਚਸੀ ਵਿੱਚ ਦਾਖਲ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਮਰੀਜਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਗੱਲਬਾਤ ਵੀ ਕੀਤੀ । ਸਮੂਹ ਵਾਰਡ , ਫਾਰਮੇਸੀ, ਲੈਬਾਰਟਰੀ ਅਤੇ ਬਲੱਡ ਬੈਂਕ ਚੈਕ ਕੀਤਾ । ਉਨ੍ਹਾਂ ਸਿਹਤ ਸੰਸਥਾਵਾਂ ਵੱਲੋਂ ਕੀਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ ।
ਵਰਨਣਯੋਗ ਹੈ ਕਿ ਜੰਗ ਦੇ ਮਾਹੋਲ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸਮੂਹ ਵਿਭਾਗ ਇਨ੍ਹਾਂ ਹਾਲਾਤਾਂ ਦੇ ਮੱਦੇਨਜਰ ਐਮਰਜੈਂਸੀ ਹਾਲਾਤਾਂ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਸਿਹਤ ਵਿਭਾਗ ਵੱਲੋਂ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਕਿ ਦਵਾਈਆਂ ਦਾ ਪੂਰਾ ਸਟਾਕ ਰੱਖਿਆ ਜਾਵੇ। ਜਰੂਰੀ ਟੈਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ ਵਿੱਚ ਰੱਖਿਆ ਜਾਣ। ਖੂਨ ਦੀ ਮੰਗ ਨੂੰ ਦੇਖਦੇ ਹੌਏ ਬਲੱਡ ਬੈਂਕ ਜਿਆਦਾ ਤੋਂ ਜਿਆਦਾ ਖੂਨਦਾਨ ਕੈਂਪ ਲਾਉਣ । ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੇ ਆਪਸੀ ਤਾਲਮੇਲ ਲਈ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਸਮੂਹ ਸੰਸਥਾਵਾਂ ਵਿੱਚ ਐੰਬੁਲੇੰਸ ਮੁਹੱਈਆ ਹਨ। ਲੋਕ ਅਫਵਾਹਾਂ ਤੇ ਯਕੀਨ ਨਾ ਕਰਨ।
ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ , ਐਸਐਮੳ ਡਾ. ਅਰਵਿੰਦ ਮਹਾਜਨ, ਡਾਕਟਰ ਵਰਿੰਦਰ ਮੋਹਨ, ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਆਦਿ ਹਾਜਰ ਸਨ।