← ਪਿਛੇ ਪਰਤੋ
ਪਾਣੀ ਵਿਵਾਦ: ਪੰਜਾਬ ਸਰਕਾਰ ਬੀਬੀਐਮਬੀ ਖਿਲਾਫ ਪਹੁੰਚੀ ਹਾਈਕੋਰਟ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਾਣੀ ਵੰਡ ਮੁੱਦੇ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿਰੁੱਧ ਹਾਈਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਨੰਗਲ ਡੈਮ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਆਪ ਵਰਕਰਾਂ ਵੱਲੋਂ ਧਰਨਾ ਲਾਇਆ ਗਿਆ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਬੀਬੀਐਮਬੀ ਗੈਰਕਾਨੂੰਨੀ ਤਰੀਕੇ ਨਾਲ ਪਾਣੀ ਛੱਡ ਰਹੀ ਹੈ ਅਤੇ ਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਨੇ 6 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਨੂੰ ਬੀਬੀਐਮਬੀ ਦੇ ਕੰਮ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਹਦਾਇਤ ਦਿੱਤੀ ਸੀ।
Total Responses : 1741