ਸਰਕਾਰੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਟੈੱਕ ਫੈਸਟ ਵਿੱਚ ਮਾਰੀਆਂ ਮੱਲਾਂ
ਅਸ਼ੋਕ ਵਰਮਾ
ਬਠਿੰਡਾ, 12 ਮਈ 2025:ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵੱਲੋਂ ਮਾਈ ਭਾਗੋ ਸਰਕਾਰੀ ਪੋਲੀਟੈਕਨਿਕ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਸੂਬਾ ਪੱਧਰੀ ਟੈਕ ਫਸਟ ਦੌਰਾਨ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਇਸ ਟੈੱਕ ਫੈਸਟ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਸਮੂਹ ਪੋਲੀਟੈਕਨਿਕ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ I ਕਾਲਜ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਟੈੱਕ ਫੈਸਟ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕੀਤਆਂ। ਉਹਨਾਂ ਦੱਸਿਆ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰ੍ਹਾਂ ਦੀਆਂ ਤਕਨੀਕੀ ਅਤੇ ਗੈਰ ਤਕਨੀਕੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
ਉਹਨਾਂ ਵਿਭਾਗੀ ਮੁਖੀਆਂ, ਸਟਾਫ਼ ਅਤੇ ਟੀਮ ਇੰਚਾਰਜਾਂ ਸ੍ਰੀ ਵਿਦੁਰ ਮੋਂਗਾ, ਸ੍ਰੀ ਇੰਦਰਜੀਤ ਸਿੰਘ ਬਮਰਾਹ, ਸ੍ਰੀ ਜੁਨੈਦ ਨਿਆਜ਼ੀ, ਸ੍ਰੀਮਤੀ ਸੁਖਪਾਲ ਕੌਰ ਅਤੇ ਸ੍ਰੀਮਤੀ ਮੋਹਨਜੀਤ ਕੌਰ ਨੂੰ ਖਾਸ ਤੌਰ ਤੇ ਇਸ ਲਈ ਵਧਾਈ ਦਿੱਤੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕੇ ਇਸ ਰਾਜ ਪੱਧਰੀ ਟੈੱਕ ਫੈਸਟ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਪੇਪਰ ਪ੍ਰੈਜੀਟੇਸ਼ਨ ਅਤੇ ਪ੍ਰੋਜੈਕਟ ਪ੍ਰੈਜੀਟੇਸ਼ਨ ਕੈਟਾਗਿਰੀ ਵਿੱਚ ਭਾਗ ਲਿਆ I ਪੇਪਰ ਪ੍ਰੇਜੀਟੇਸ਼ਨ ਵਿੱਚ ਸਿਵਲ ਇੰਜ. ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲਾ, ਅਪਲਾਈਡ ਸਾਇੰਸਜ਼ ਵਿਭਾਗ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਫਾਰਮੈਸੀ ਵਿਭਾਗ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰੋਜੈਕਟ ਪ੍ਰੈਜੀਟੇਸ਼ਨ ਕੈਟਾਗਿਰੀ ਵਿੱਚ ਆਰਕੀਟੈਕਚਰ ਐਸੀਸਟੈਂਟਸ਼ਿਪ ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਮਕੈਨੀਕਲ ਇੰਜੀਨੀਰਿੰਗ (ਪ੍ਰੋਡਕਸ਼ਨ) ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ I ਇਸ ਮੌਕੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਵੀ ਦਿੱਤੇ ਹਨ।