ਜ਼ਿਲ੍ਹਾ ਸੰਗਰੂਰ ਵਿੱਚ ਸਥਿਤੀ ਆਮ ਵਰਗੀ ਬਣੀ, ਲੋਕ ਆਮ ਸਮੇਂ ਵਾਂਗ ਆਪਣਾ ਕੰਮ ਦੁਬਾਰਾ ਸ਼ੁਰੂ ਕਰ ਸਕਦੇ ਹਨ
- ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ: ਡਿਪਟੀ ਕਮਿਸ਼ਨਰ
ਦਲਜੀਤ ਕੌਰ
ਸੰਗਰੂਰ, 13 ਮਈ, 2025: ਸ਼੍ਰੀ ਟੀ ਬੇਨਿਥ, ਡਿਪਟੀ ਕਮਿਸ਼ਨਰ ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ। ਅਸੀਂ ਪ੍ਰਸ਼ਾਸਨ ਨਾਲ ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕਰਦੇ ਹਾਂ। ਉਹਨਾਂ ਕਿਹਾ ਕਿ ਲੋਕ ਆਮ ਸਮੇਂ ਵਾਂਗ ਆਪਣਾ ਕੰਮ ਦੁਬਾਰਾ ਸ਼ੁਰੂ ਕਰ ਸਕਦੇ ਹਨ। ਹਾਲਾਂਕਿ, ਡਰੋਨ ਉਡਾਉਣ 'ਤੇ ਪਾਬੰਦੀ ਲਾਗੂ ਹੈ ਅਤੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਡਰੋਨ ਉਡਾਉਣ ਦੀ ਆਗਿਆ ਨਹੀਂ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰੱਖਿਆ ਅਧਿਕਾਰੀਆਂ ਨਾਲ ਨਿਯਮਤ ਸੰਪਰਕ ਵਿੱਚ ਹੈ, ਕਿਸੇ ਵੀ ਜ਼ਰੂਰਤ ਦੀ ਸਥਿਤੀ ਵਿੱਚ, ਪ੍ਰਸ਼ਾਸਨ ਜਨਤਾ ਨੂੰ ਸੂਚਿਤ ਕਰੇਗਾ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰੇਗਾ। ਉਹਨਾਂ ਕਿਹਾ ਕਿ ਸਕੂਲ ਅਤੇ ਕਾਲਜ ਕੱਲ੍ਹ (13 ਮਈ , 2025) ਤੋਂ ਆਮ ਤੌਰ 'ਤੇ ਆਪਣਾ ਕੰਮ ਦੁਬਾਰਾ ਸ਼ੁਰੂ ਕਰ ਸਕਦੇ ਹਨ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਚਾਲੂ ਕੀਤੇ ਕੰਟਰੋਲ ਰੂਮ ਨੰਬਰਾਂ 01672-234128, 80545-45100, 80545-45200 ਉੱਤੇ ਸੰਪਰਕ ਕਰਨਾ ਚਾਹੀਦਾ ਹੈ।