PSEB Class 12th Result 2025 : ਪੰਜਾਬ ਸਕੂਲ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ-ਕੁੜੀਆਂ ਨੇ ਮੁੰਡਿਆਂ ਨੂੰ ਪਛਾੜਿਆ, ਕੁੱਲ 91% ਵਿਦਿਆਰਥੀ ਪਾਸ
ਚੰਡੀਗੜ੍ਹ, 14 ਮਈ 2025- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਦੇ ਹਨ। ਇਸ ਤੋਂ ਪਹਿਲਾਂ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਨਤੀਜਾ ਸਿਰਫ਼ ਵੈੱਬਸਾਈਟ 'ਤੇ ਹੀ ਘੋਸ਼ਿਤ ਕੀਤਾ ਗਿਆ ਹੈ। ਕੋਈ ਗਜ਼ਟ ਨਹੀਂ ਛਾਪਿਆ ਜਾਵੇਗਾ।
ਕੁੱਲ 91% ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ। ਜੇਕਰ ਤੁਸੀਂ ਵੀ ਆਪਣੇ ਇਮਤਿਹਾਨ ਦਾ ਨਤੀਜਾ ਦੇਖਣਾ ਚਾਹੁੰਦੇ ਹੋ ਤਾਂ ਹੁਣ ਤੁਹਾਨੂੰ ਜ਼ਿਆਦਾ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬਸ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ, ਆਪਣਾ ਰੋਲ ਨੰਬਰ ਅਤੇ ਰਜਿਸਟ੍ਰੇਸ਼ਨ ਨੰਬਰ ਦਰਜ ਕਰੋ, ਅਤੇ ਨਤੀਜਾ ਤੁਰੰਤ ਤੁਹਾਡੀ ਸਕ੍ਰੀਨ 'ਤੇ ਆ ਜਾਵੇਗਾ!
ਕੁੜੀਆਂ ਵਿਦਿਆਰਥੀਆਂ ਤੋਂ ਅੱਗੇ: 94.32% ਕੁੜੀਆਂ ਪਾਸ
ਇਸ ਵਾਰ ਪੰਜਾਬ ਬੋਰਡ ਵਿੱਚ ਕੁੜੀਆਂ ਦਾ ਨਤੀਜਾ ਮੁੰਡਿਆਂ ਨਾਲੋਂ ਕਿਤੇ ਵਧੀਆ ਰਿਹਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32% ਰਹੀ, ਜਦੋਂ ਕਿ ਮੁੰਡਿਆਂ ਦਾ ਨਤੀਜਾ 88.08% ਰਿਹਾ। ਇਸ ਸਾਲ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ ਕੇ ਇਤਿਹਾਸ ਰਚ ਦਿੱਤਾ ਹੈ।
ਜੇਕਰ ਤੁਸੀਂ ਨਤੀਜੇ ਤੋਂ ਸੰਤੁਸ਼ਟ ਨਹੀਂ ਹੋ ਤਾਂ ਕੀ ਕਰਨਾ ਹੈ?
ਜੇਕਰ ਤੁਹਾਡੇ ਅੰਕ ਤੁਹਾਡੀਆਂ ਉਮੀਦਾਂ ਅਨੁਸਾਰ ਨਹੀਂ ਹਨ, ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੁਨਰ-ਮੁਲਾਂਕਣ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸਦੇ ਲਈ ਬੋਰਡ ਜਲਦੀ ਹੀ ਸ਼ਡਿਊਲ ਜਾਰੀ ਕਰੇਗਾ, ਤਾਂ ਜੋ ਤੁਹਾਨੂੰ ਆਪਣੀ ਮਿਹਨਤ ਦਾ ਸਹੀ ਮੁੱਲ ਮਿਲ ਸਕੇ।
ਪੰਜਾਬ ਬੋਰਡ 12ਵੀਂ ਦਾ ਨਤੀਜਾ 2025 ਘੋਸ਼ਿਤ: ਆਪਣਾ ਨਤੀਜਾ ਕਿਵੇਂ ਚੈੱਕ ਕਰਨਾ ਹੈ
ਜੇਕਰ ਤੁਸੀਂ ਆਪਣਾ ਨਤੀਜਾ ਦੇਖਣਾ ਚਾਹੁੰਦੇ ਹੋ, ਤਾਂ ਇਹਨਾਂ ਸਧਾਰਨ ਕਦਮਾਂ ਦੀ ਪਾਲਣਾ ਕਰੋ:
ਸਭ ਤੋਂ ਪਹਿਲਾਂ PSEB ਦੀ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਓ।
ਇਸ ਤੋਂ ਬਾਅਦ, ਹੋਮ ਪੇਜ 'ਤੇ "ਪੰਜਾਬ ਬੋਰਡ 12ਵੀਂ ਨਤੀਜਾ 2025" ਦੇ ਲਿੰਕ 'ਤੇ ਕਲਿੱਕ ਕਰੋ।
ਹੁਣ, ਰੋਲ ਨੰਬਰ, ਰਜਿਸਟ੍ਰੇਸ਼ਨ ਨੰਬਰ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕਰੋ।
ਸਬਮਿਟ 'ਤੇ ਕਲਿੱਕ ਕਰੋ, ਅਤੇ ਤੁਹਾਡਾ ਸਕੋਰਕਾਰਡ ਸਕ੍ਰੀਨ 'ਤੇ ਦਿਖਾਈ ਦੇਵੇਗਾ।
ਨਤੀਜਾ ਦੇਖੋ ਅਤੇ ਡਾਊਨਲੋਡ ਕਰੋ।
ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ
ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਤੋਂ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਬੋਰਡ ਪਹਿਲੇ ਦਿਨ ਤੋਂ ਹੀ ਨਤੀਜੇ ਸਮੇਂ ਸਿਰ ਐਲਾਨਣ ਦੀ ਤਿਆਰੀ ਕਰ ਰਿਹਾ ਸੀ ਤਾਂ ਜੋ ਵਿਦਿਆਰਥੀਆਂ ਨੂੰ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਵਿੱਚ ਘੋਸ਼ਿਤ ਕੀਤਾ ਜਾਵੇਗਾ ,ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਬਾਕੀ ਵਿਦਿਆਰਥੀਆਂ ਨੂੰ ਇਹ ਡੀਜੀ ਲਾਕਰ ਤੋਂ ਪ੍ਰਾਪਤ ਕਰਨਾ ਪਵੇਗਾ।