ਪੰਜਾਬ ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਬਾਰੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ, 15 ਮਈ 2025: ਸਾਲ 2020 ਅਤੇ 2021 ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਰਾਹੀਂ ਪ੍ਰਿੰਸੀਪਲਾਂ ਦੀ ਭਰਤੀ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਨੂੰ ਪੰਜਾਬ ਸਰਕਾਰ ਨੇ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ, ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਪੀਪੀਐਸਸੀ ਨੂੰ ਇੱਕ ਪੱਤਰ ਭੇਜ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਹਾਈ ਕੋਰਟ ਵਿੱਚ ਚੱਲ ਰਹੇ ਕੇਸਾਂ ਕਾਰਨ ਭਰਤੀ ਪ੍ਰਕਿਰਿਆ ਲਟਕ ਗਈ ਸੀ।
ਸਰਕਾਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਕਾਰਨ ਇਹ ਭਰਤੀ ਪ੍ਰਕਿਰਿਆ ਪੂਰੀ ਨਹੀਂ ਹੋ ਰਹੀ। ਸਥਿਤੀ ਦੇ ਮੱਦੇਨਜ਼ਰ, ਸਰਕਾਰ ਨੇ ਐਡਵੋਕੇਟ ਜਨਰਲ, ਪੰਜਾਬ ਤੋਂ ਕਾਨੂੰਨੀ ਰਾਏ ਲੈਣ ਤੋਂ ਬਾਅਦ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਹੁਣ ਨਵੀਂ ਭਰਤੀ ਨਵੇਂ ਨਿਯਮਾਂ ਤਹਿਤ ਕੀਤੀ ਜਾਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਨਵੀਂ ਭਰਤੀ ਪ੍ਰਕਿਰਿਆ ਨਵੇਂ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ। ਇਸ ਤਹਿਤ ਪ੍ਰਿੰਸੀਪਲਾਂ ਦੀਆਂ 50% ਅਸਾਮੀਆਂ ਸਿੱਧੀ ਭਰਤੀ ਰਾਹੀਂ ਅਤੇ 50% ਤਰੱਕੀ ਰਾਹੀਂ ਭਰਨ ਦਾ ਫੈਸਲਾ ਕੀਤਾ ਗਿਆ ਹੈ।

